ਕਰਫਿਊ ਤੋਂ ਬਾਅਦ ਆਟੋ ਚਾਲਕਾਂ ਦੀ ਹਾਲਤ ਤਰਸਯੋਗ - Hoshiarpur news
ਹੁਸ਼ਿਆਰਪੁਰ: ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਦੇ ਕਾਰਨ ਹਰ ਇੱਕ ਵਪਾਰ ਦਾ ਬਹੁਤ ਨੁਕਸਾਨ ਹੋਇਆ ਹੈ ਅਤੇ ਹਰ ਇੱਕ ਵਰਗ ਪ੍ਰਭਾਵਿਤ ਹੋਇਆ ਹੈ। ਇਸ ਕਾਰਨ ਆਟੋ ਰਿਕਸ਼ਾ ਚਾਲਕਾਂ ਦਾ ਕੰਮ ਵੀ ਠੱਪ ਹੋ ਗਿਆ ਹੈ। ਆਟੋ ਚਾਲਕਾਂ ਦਾ ਕਹਿਣਾ ਹੈ ਕਿ ਲੱਗਭਗ 2 ਮਹੀਨੇ ਤੋਂ ਚਲ ਰਹੇ ਲੌਕਡਾਊਨ ਦੇ ਨਾਲ ਉਨ੍ਹਾਂ ਦਾ ਗੁਜ਼ਾਰਾ ਕਰਨਾ ਵੀ ਔਖਾ ਹੋ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਵੇਰ 7 ਵਜੇ ਤੋਂ ਸ਼ਾਮ 7 ਵਜੇ ਤੱਕ ਉਹ ਘਰ ਤੋਂ ਬਾਹਰ ਕੰਮ ਕਰਨ ਲਈ ਆਉਂਦੇ ਹਨ ਅਤੇ ਉਹ ਸਵਾਰੀ ਦੀ ਉਡੀਕ ਕਰਦੇ ਰਹਿੰਦੇ ਹਨ ਪਰ ਸਵਾਰੀ ਨਾ ਮਿਲਣ ਕਾਰਨ ਕਈ ਵਾਰ ਘਰ ਵਾਪਸ ਬਿਨ੍ਹਾਂ ਕੰਮ ਤੋਂ ਮੁੜ ਜਾਂਦੇ ਹਨ।