ਮੋਗੇ ਦੇ ਆਟੋ ਚਾਲਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੂੰ ਦਿੱਤਾ ਮੰਗ ਪੱਤਰ
ਮੋਗਾ: ਸ਼ਹਿਰ ਦੇ ਆਟੋ ਚਾਲਕ ਸੰਘਰਸ਼ ਦੇ ਰਾਹ 'ਤੇ ਤੁਰ ਪਏ ਹਨ। ਆਟੋ ਚਾਲਕਾਂ ਨੇ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ। ਇਸ ਮੌਕੇ ਆਟੋ ਚਾਲਕ ਯੂਨੀਅਨ ਦੇ ਪ੍ਰਧਾਨ ਧਰਮਿੰਦਰ ਸਿੰਘ ਰਾਜੂ ਨੇ ਦੱਸਿਆ ਕਿ ਕੋਰੋਨਾ ਕਾਰਨ ਉਨ੍ਹਾਂ ਦਾ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਚੁੱਕਿਆ ਹੈ। ਇਸ ਦੌਰਾਨ ਮੋਗਾ ਪ੍ਰਸ਼ਾਸਨ ਨੇ ਬਜ਼ਾਰ ਵਿੱਚ ਆਟੋ ਜਾਣ 'ਤੇ ਰੋਕ ਲਗਾਈ ਹੈ ਜਿਸ ਨਾਲ ਉਨ੍ਹਾਂ ਦੇ ਕਾਰੋਬਾਰ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਆਟੋ ਚਾਲਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਬਜ਼ਾਰ ਵਿੱਚ ਜਾਣ ਦੀ ਆਗਿਆ ਦਿੱਤੀ ਜਾਵੇ ਅਤੇ ਆਟੋ 'ਚ ਵੱਧ ਸਵਾਰੀਆਂ ਬਠਾਉਣ ਦੀ ਵੀ ਆਗਿਆ ਦਿੱਤੀ ਜਾਵੇ।