ਹੁਸ਼ਿਆਰਪੁਰ 'ਚ ਨਸ਼ਿਆਂ ਦੇ ਆਦੀ ਨੌਜਵਾਨਾਂ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ - drug addicted youth in Hoshiarpur
ਹੁਸ਼ਿਆਰਪੁਰ: ਮਾਡਲ ਟਾਊਨ ਪੁਲਿਸ ਅਤੇ ਹੋਮ ਰਾਈਟ ਸੰਸਥਾ ਵੱਲੋਂ ਨਸ਼ਾ ਛੁਡਾਊ ਕੇਂਦਰ ਵਿੱਚ ਕੌਮਾਂਤਰੀ ਨਸ਼ਾ ਰੋਕੂ ਦਿਵਸ ਮਨਾਇਆ ਗਿਆ। ਇਸ ਮੌਕੇ ਨੌਜਵਾਨ ਪੀੜੀ ਨੂੰ ਨਸ਼ੇ ਦੇ ਗਲਤ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਵੀ ਬੈਚ ਲਗਾ ਕੇ ਇਸ ਜਾਗਰੂਕਤਾ ਮੁਹਿੰਮ ਦੇ ਵਿੱਚ ਹਿੱਸਾ ਲਿਆ। ਸਮਾਜ ਸੇਵੀਆਂ ਨੇ ਕਿਹਾ ਕਿ ਨਸ਼ੇ ਦੇ ਆਦੀ ਭਟਕੇ ਹੋਏ ਨੌਜਵਾਨਾਂ ਨੂੰ ਉਹ ਮੁੜ ਲੀਹ 'ਤੇ ਲਿਆਉਣ ਦੀ ਕੋਸ਼ਿਸ਼ ਕਰਦੇ ਹਨ।