ਕਿਸਾਨਾਂ ਨੇ ਕੱਢੀ ਜਾਗਰੂਕਤਾ ਰੈਲੀ - ਜਾਗਰੂਕ
ਜਲੰਧਰ :ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਹਾਲੇ ਵੀ ਡਟੇ ਹੋਏ ਹਨ ਅਤੇ ਹਾਲੇ ਵੀ ਖੇਤੀ ਕਾਨੂੰਨਾਂਂ ਦਾ ਵਿਰੋਧ ਕਰ ਰਹੇ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਦਾ ਨਾਂਅ ਹੀ ਨਹੀਂ ਲੈ ਰਹੀ। ਜਿਸ ਦੇ ਚੱਲਦੇ ਕਿਸਾਨਾਂ ਵੱਲੋਂ ਵੱਖ ਵੱਖ ਪੜਾਅ ਅਤੇ ਵੱਖ ਵੱਖ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਦੇ ਸਬੰਧ 'ਚ ਜਲੰਧਰ ਦੇ ਕਸਬਾ ਫਿਲੌਰ ਵਿਖੇ ਕਿਸਾਨਾਂ ਵੱਲੋਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਰੈਲੀ ਕੱਢੀ ਗਈ। ਇਹ ਰੈਲੀ ਪਿੰਡ ਰਟੈਡਾਂ ਦੇ ਪੰਜ ਧੀਰੂ ਗੁਰਦੁਆਰੇ ਤੋਂ ਸ਼ੁਰੂ ਹੋ ਕੇ ਅਤੇ ਪਿੰਡਾਂ ਤੋਂ ਹੁੰਦੇ ਹੋਏ ਵਾਪਸ ਸਮਾਪਤ ਇੱਥੇ ਆ ਕੇ ਹੋਈ। ਇਸ ਜਾਗਰੂਕ ਰੈਲੀ ਵਿਚ ਵੱਧ ਚਡ਼੍ਹ ਕੇ ਲੋਕਾਂ ਨੇ ਹਿੱਸਾ ਲਿਆ।