ਨਸ਼ੇ ਦੇ ਖ਼ਾਤਮੇ ਲਈ ਸ੍ਰੀ ਮੁਕਤਸਰ ਸਾਹਿਬ ਵਿੱਚ ਕੱਢੀ ਗਈ ਜਾਗਰੂਕਤਾ ਰੈਲੀ - Sri Muktsar Sahib news
ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਦੇ ਨੌਜਵਾਨਾਂ ਵੱਲੋਂ ਨਸ਼ੇ ਦੇ ਖਾਤਮੇ ਲਈ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਮੁਕਤਸਰ ਦੇ ਸਰਕਾਰੀ ਕਾਲਜ ਤੋਂ ਸ਼ੁਰੂ ਹੋਈ ਤੇ ਕੋਟਕਪੂਰਾ ਮੇਨ ਚੌਕ 'ਤੇ ਜਾ ਕੇ ਖ਼ਤਮ ਹੋਈ। ਇਸ ਰੈਲੀ ਵਿੱਚ ਕਰੀਬ 500 ਤੋਂ 1000 ਦੇ ਕਰੀਬ ਨੌਜਵਾਨਾਂ ਨੇ ਹਿੱਸਾ ਲਿਆ ਤੇ ਨਸ਼ਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ।