ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਠਾਨਕੋਟ ਵਿੱਚ ਜਾਗਰੂਕਤਾ ਰੈਲੀ
ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪਠਾਨਕੋਟ ਦੇ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਕਾਰਡ ਬਣਾਉਣ ਤੇ ਇਸਤੇਮਾਲ ਕਰਨ ਬਾਰੇ ਜਾਗਰੂਕ ਕਰਨਾ ਹੈ। ਰੈਲੀ ਨੂੰ ਡੀਸੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਮ.ਓ. ਭੁਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ 43 ਲੱਖ ਪਰਿਵਾਰ ਇਸ ਸਕੀਮ ਦੇ ਤਹਿਤ ਕਵਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਲਈ ਜਾ ਸਕਦੀ ਹੈ। ਇਨ੍ਹਾਂ ਹਸਪਤਾਲਾਂ ਤੋਂ ਇਲਾਵਾ ਪਠਾਨਕੋਟ ਦੇ 8 ਪ੍ਰਾਈਵੇਟ ਹਸਪਤਾਲ ਵੀ ਸਰਕਾਰ ਵੱਲੋਂ ਜਾਰੀ ਹਸਪਤਾਲਾਂ ਦੀ ਸੂਚੀ ਵਿੱਚ ਸ਼ਾਮਲ ਹਨ।