ਹੁਸ਼ਿਆਰਪੁਰ 'ਚ ਆਜ਼ਾਦ ਕਿਸਾਨ ਕਮੇਟੀ ਨੇ ਖੇਤੀ ਆਰਡੀਨੈਂਸਾਂ ਖਿਲਾਫ ਕੱਢੀ ਰੋਸ ਰੈਲੀ - ਆਜ਼ਾਦ ਕਿਸਾਨ ਕਮੇਟੀ
ਹੁਸ਼ਿਆਰਪੁਰ: ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਆਜ਼ਾਦ ਕਿਸਾਨ ਕਮੇਟੀ ਨੇ ਰੋਸ ਰੈਲੀ ਕੱਢੀ। ਇਸ ਰੋਸ ਰੈਲੀ 'ਚ ਵੱਡੀ ਗਿਣਤੀ ਵਿੱਚ ਕਿਸਾਨ, ਨੌਜਵਾਨ ਤੇ ਬਜ਼ੁਰਗ ਲੋਕ ਸ਼ਾਮਲ ਹੋਏ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਆਖਿਆ ਕਿ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਲਿਆ ਕੇ ਕਿਸਾਨਾਂ ਦੇ ਪਿੱਠ 'ਤੇ ਛੁਰਾ ਮਾਰਿਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਕਿ ਕੇਂਦਰ ਸਰਕਾਰ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈ ਲੈਂਦੀ।