ਅੰਮ੍ਰਿਤਸਰ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਨਾਲ ਮਨਾਇਆ - ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ: ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੰਮ੍ਰਿਤਸਰ ਵਿਖੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿੱਚ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂਦੁਆਰਾ ਸਾਹਿਬ ਨੂੰ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਇਆ ਗਿਆ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਇੱਥੇ ਨਤਮਸਤਕ ਹੋਣ ਪਹੁੰਚਿਆ। ਇਸ ਮੌਕੇ ਗੱਲਬਾਤ ਕਰਦਿਆਂ ਸਿੱਖ ਸੰਗਤਾਂ ਅਤੇ ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਅੱਜ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਜੋ ਕਿ ਸ਼ਹੀਦਾਂ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।