ਸ੍ਰੀ ਕੀਰਤਪੁਰ ਸਾਹਿਬ ਵਿਖੇ 10 ਦਸੰਬਰ ਨੂੰ ਮਨਾਇਆ ਜਾਵੇਗਾ ਬਾਬਾ ਗੁਰਦਿੱਤਾ ਜੀ ਦਾ ਪ੍ਰਕਾਸ਼ ਦਿਹਾੜਾ - ਬਾਬਾ ਗੁਰਦਿੱਤਾ ਜੀ
ਸ੍ਰੀ ਕੀਰਤਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 10 ਦਸੰਬਰ ਨੂੰ ਬਾਬਾ ਗੁਰਦਿੱਤਾ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਮੌਕੇ ਮਹਾਨ ਗੁਰਮਤਿ ਸਮਾਗਮ ਤੋਂ ਬਾਅਦ ਢਾਡੀ ਦਰਬਾਰ ਹੋਵੇਗਾ, ਜਿਸ ਤੋਂ ਬਾਅਦ ਵੱਖ-ਵੱਖ ਤਰ੍ਹਾਂ ਦੇ ਲੰਗਰ ਸੰਗਤਾਂ 'ਚ ਅਤੁੱਟ ਵਰਤਾਏ ਜਾਣਗੇ।