ਬੱਬੂ ਮਾਨ ਦਾ ਕਿਸਾਨ ਅੰਦੋਲਨ ਅਤੇ ਸਰਕਾਰ ਨੂੰ ਲੈਕੇ ਇਹ ਬਿਆਨ - ਗਾਜੀਪੁਰ ਬਾਰਡਰ
ਨਵੀਂ ਦਿੱਲੀ: ਪੰਜਾਬੀ ਗਾਇਕ ਅਤੇ ਅਦਾਕਾਰ ਲਗਾਤਾਰ ਕਿਸਾਨ ਸੰਘਰਸ਼ 'ਚ ਹਮਾਇਤ ਕਰਨ ਲਈ ਪਹੁੰਚ ਰਹੇ ਹਨ। ਇਸ ਦੇ ਚੱਲਦਿਆਂ ਬੱਬੂ ਮਾਨ ਲੰਬੇ ਸਮੇਂ ਤੋਂ ਕਿਸਾਨ ਸੰਘਰਸ਼ ਨਾਲ ਜੁੜੇ ਹੋਏ ਹਨ। ਗਾਇਕ ਅਤੇ ਅਦਾਕਾਰ ਬੱਬੂ ਮਾਨ ਗਾਜੀਪੁਰ ਬਾਰਡਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਅਮੀਤੋਜ ਮਾਨ ਅਤੇ ਹਰਜੀਤ ਹਰਮਨ ਵੀ ਮੌਜੂਦ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਿੱਦ ਛੱਡ ਕੇ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਹਰੇਕ ਸੂਬੇ 'ਚ ਚੋਣਾਂ ਦੌਰਾਨ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।