ਪੰਜਾਬ ਦਾ ਆਖ਼ਿਰੀ ਪਿੰਡ ਮੁਢਲੀਆਂ ਸਹੂਲਤਾਂ ਤੋਂ ਵਾਂਝਾ - pathankot news
ਪੰਜਾਬ ਸਰਕਾਰ ਜੋ ਕਿ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਜ਼ਮੀਨੀ ਹਕੀਕਤ ਦੇਖੀਏ ਤਾਂ ਕੁਝ ਹੋਰ ਹੀ ਨਜ਼ਰ ਆਉਂਦਾ ਹੈ। ਪੰਜਾਬ ਦੇ ਆਖ਼ਰੀ ਪਿੰਡ ਮੈਰਾ ਕਲਾਂ ਦੀ ਜੋ ਕਿ ਪੰਜਾਬ ਅਤੇ ਜੰਮੂ ਕਸ਼ਮੀਰ ਦੀ ਸਰਹੱਦ ਤੇ ਵੱਸਿਆ ਹੈ। ਇਸ ਪਿੰਡ ਦੀ ਹਾਲੇ ਤੱਕ ਕਿਸੇ ਵੀ ਸਰਕਾਰ ਨੇ ਸਾਰ ਨਹੀਂ ਲਈ ਹੈ। ਪਿੰਡ ਵਾਸੀਆਂ ਆਪਣੀਆਂ ਮੁੱਢਲੀਆਂ ਲੋੜਾਂ ਤੋਂ ਵਾਂਝੇ ਹਨ। ਪਿੰਡ ਵਿੱਚ ਨਾ ਕੋਈ ਪਾਣੀ ਦੀ ਸਹੂਲਤ ਹੈ ਤੇ ਨਾ ਹੀ ਕੋਈ ਆਵਾਜਾਈ ਦੀ। ਜਿਸ ਤੋਂ ਪਿੰਡ ਵਾਸੀ ਕਾਫ਼ੀ ਪ੍ਰੇਸ਼ਾਨ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਵਿਰੋਧ ਨਾਅਰੇਬਾਜ਼ੀ ਵੀ ਕੀਤੀ। ਇਸ ਤੋਂ ਇਲਾਵਾ ਹਲਕਾ ਵਿਧਾਇਕ ਜੋਗਿੰਦਰਪਾਲ ਦਾ ਕਹਿਣਾ ਹੈ ਕਿ ਪਿੰਡ ਵਿੱਚ ਪਾਣੀ ਦੀ ਸੱਮਸਿਆ ਤੋਂ ਨਜਿੱਠਣ ਲਈ ਪਾਣੀ ਵਾਲੀ ਟੈਂਕੀ ਦਾ ਇੰਤਜ਼ਾਮ ਕੀਤਾ ਜਾ ਚੁੱਕਿਆ ਹੈ ਤੇ ਜਲਦ ਹੀ ਇਸ ਉੱਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।