ਕਾਨੂੰਨ ਵਿਵਸਥਾ ਦੀ ਮਾੜੀ ਹਾਲਤ, ਸੀਐੱਮ ਦੇਵੇਂ ਅਸਤੀਫਾ- ਅਕਾਲੀ ਦਲ - ਕਾਨੂੰਨ ਵਿਵਸਥਾ
ਬੀਜੇਪੀ ਬੀਜੇਪੀ ਐਮਐਲਏ ਅਰੁਣ ਨਾਰੰਗ ’ਤੇ ਹੋਏ ਹਮਲੇ ਤੋਂ ਬਾਅਦ ਚਾਰੇ ਪਾਸੇ ਇਸ ਦੀ ਨਿਖੇਧੀ ਹੋ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਭਾਜਪਾ ਦੀ ਲੀਡਰਸ਼ਿਪ ਵੱਲੋਂ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਰਮਵੀਰ ਸਿੰਘ ਗੁੱਲੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਹਮਲਾ ਹੋਇਆ ਅਤੇ ਹੁਣ ਭਾਜਪਾ ਦੇ ਵਿਧਾਇਕ ’ਤੇ ਹਮਲਾ ਕੀਤਾ ਗਿਆ। ਜਿਸ ਤੋਂ ਸਾਫ ਹੈ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸੀਐੱਮ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਠੀਕ ਨਹੀਂ ਰੱਖ ਸਕਦੇ ਤਾਂ ਉਹ ਆਪਣਾ ਅਸਤੀਫਾ ਦੇ ਦੇਣ।