ਓਮ ਪ੍ਰਕਾਸ਼ ਚੌਟਾਲਾ ਦੀ ਧਰਮ-ਪਤਨੀ ਨੂੰ ਸ਼ਰਧਾਂਜਲੀ ਦੇਣ ਪਹੁੰਚਿਆ ਬਾਦਲ ਪਰਿਵਾਰ - ਇੱਕਜੁੱਟ ਹੋਣ ਦੀ ਸਲਾਹ
ਬੁੱਧਵਾਰ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਧਰਮ-ਪਤਨੀ ਦੇ ਸ਼ਰਧਾਂਜਲੀ ਸਮਾਰੋਹ 'ਚ ਪੰਜਾਬ ਅਤੇ ਹਰਿਆਣਾ ਦੇ ਵੱਡੇ-ਵੱਡੇ ਨੇਤਾ ਨੇ ਹਾਜ਼ਰੀ ਭਰੀ। ਸਾਰੇ ਆਗੂਆਂ ਨੇ ਸਨੇਹ ਲਤਾ ਚੌਟਾਲਾ ਨੂੰ ਸ਼ਰਧਾਂਜਲੀ ਦਿੱਤੀ। ਇਸ ਸਮਾਰੋਹ 'ਚ ਚੌਟਾਲਾ ਪਰਿਵਾਰ ਦੇ ਸਭ ਤੋਂ ਨਜ਼ਦੀਕੀ ਬਾਦਲ ਪਰਿਵਾਰ ਵੀ ਸ਼ਾਮਲ ਰਿਹਾ। ਸ਼ਰਧਾਂਜਲੀ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਚੌਟਾਲਾ ਪਰਿਵਾਰ ਨੂੰ ਇੱਕਜੁੱਟ ਹੋਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ ਕਿ ਮਾਤਾ ਦੀ ਨੂੰ ਸਭ ਤੋਂ ਵੱਡੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਜੇਕਰ ਸਾਰਾ ਪਰਿਵਾਰ ਆਪਣੇ ਗਿਲੇ-ਸ਼ਿਕਵੇ ਦੂਰ ਕਰਕੇ ਇੱਕ ਹੋ ਜਾਵੇ। ਪ੍ਰਕਾਸ਼ ਸਿੰਘ ਬਾਦਲ ਨੇ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਇਸ ਤਰ੍ਹਾਂ ਪਰਿਵਾਰ ਨੂੰ ਵੇਖ ਕੇ ਉਨ੍ਹਾਂ ਨੂੰ ਦੁੱਖ ਹੁੰਦਾ ਹੈ।