ਦੇਸ਼ ਦੀ ਆਜ਼ਾਦੀ 'ਚ ਖਾਲਸਾ ਪੰਥ ਤੇ ਸਮੂਹ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ: ਪ੍ਰੋ. ਬਡੂੰਗਰ - huge contribution of Khalsa Panth in countries independence
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਦਾ ਕਹਿਣਾ ਹੈ ਕਿ ਦੇਸ਼ ਦੀ ਆਜ਼ਾਦੀ ਵਿੱਚ ਖਾਲਸਾ ਪੰਥ ਤੇ ਸਮੂਹ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ, ਜੇ ਖਾਲਸਾ ਪੰਥ ਤੇ ਪੰਜਾਬੀਆਂ ਦਾ ਯੋਗਦਾਨਨਾ ਹੁੰਦਾ ਤਾਂ ਸ਼ਾਇਦ ਅੱਜ ਦੇਸ਼ ਆਜ਼ਾਦ ਨਾ ਹੁੰਦਾ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਛੋਟੀ ਉਮਰ ਵਿੱਚ ਹੀ ਗਦਰ ਲਹਿਰ ਵਿਚ ਸ਼ਾਮਲ ਹੋ ਗਏ ਸਨ ਤੇ ਇਸ ਪ੍ਰਤੀ ਕਿਸੇ ਵੱਲੋਂ ਮੁਖਬਰੀ ਕੀਤੇ ਜਾਣ ਤੋਂ ਬਾਅਦ ਅੰਗਰੇਜ਼ ਹਕੂਮਤ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਤੇ 19 ਸਾਲ ਦੀ ਉਮਰ ਵਿੱਚ ਫਾਂਸੀ ਤੇ ਲਟਕਾ ਕੇ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਆਪਣੇ ਮਹਾਨ ਸ਼ਹੀਦਾਂ ਦੇ ਇਤਿਹਾਸ ਨੂੰ ਯਾਦ ਕਰਨ ਦੀ ਲੋੜ ਹੈ ਤੇ ਸ਼ਹੀਦਾਂ ਦੀਆਂ ਸ਼ਹਾਦਤਾਂ ਉੱਤੇ ਮਾਣ ਕੀਤਾ ਜਾਵੇ।