ਬਹੁਜਨ ਕ੍ਰਾਂਤੀ ਮੋਰਚਾ ਨੇ ਹਾਥਰਸ ਗੈਂਗਰੇਪ ਮਾਮਲੇ ਖਿਲਾਫ ਕੱਢਿਆ ਰੋਸ ਮਾਰਚ - ਮੁਲਜ਼ਮਾਂ ਖਿਲਾਫ ਸਖ਼ਤ ਕਰਾਵਾਈ ਦੀ ਮੰਗ
ਮੋਗਾ: ਹਾਥਰਸ ਵਿੱਚ ਦਲਿਤ ਕੁੜੀ ਨਾਲ ਹੋਏ ਗੈਂਗਰੇਪ ਮਾਮਲੇ ਨੂੰ ਲੈ ਕੇ ਦੇਸ਼ ਭਰ 'ਚ ਰੋਸ ਪ੍ਰਦਰਸ਼ਨ ਜਾਰੀ ਹਨ। ਇਸੇ ਕੜੀ 'ਚ ਮੋਗਾ ਵਿਖੇ ਬਹੁਜਨ ਕ੍ਰਾਂਤੀ ਮੋਰਚਾ ਵੱਲੋਂ ਇਸ ਘਟਨਾ ਦੇ ਵਿਰੋਧ 'ਚ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਮੋਗਾ ਦੇ ਨੇਚਰ ਪਾਰਕ ਤੋਂ ਮੇਨ ਚੌਕ ਤੱਕ ਕੀਤਾ ਗਿਆ।ਪ੍ਰਦਰਸ਼ਨਕਾਰੀਆਂ ਨੇ ਪੀੜਤਾ ਲਈ ਇਨਸਾਫ ਦੀ ਮੰਗ ਕਰਦੇ ਹੋਏ ਇਸ ਮਾਮਲੇ ਦੇ ਮੁਲਜ਼ਮਾਂ ਖਿਲਾਫ ਸਖ਼ਤ ਕਰਾਵਾਈ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀ ਵੀਰ ਭਾਨ ਨੇ ਕਿਹਾ ਕਿ ਦੇਸ਼ 'ਚ ਲਗਾਤਾਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਮਹਿਲਾਵਾਂ ਦੀ ਸੁਰੱਖਿਆ ਦੇ ਸਬੰਧ 'ਚ ਸਰਕਾਰ ਨੂੰ ਖ਼ਾਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਅਜਿਹੇ ਆਪਰਾਧ ਕਰਨ ਵਾਲੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।