2022 'ਚ ਸਿੱਧੂ ਨੂੰ ਮੁੱਖ ਮੰਤਰੀ ਦੀ ਕੁਰਸੀ 'ਤੇ ਬਿਠਾਵਾਂਗੇ: ਬੈਂਸ - bains slams capt.amrinder singh
ਲੁਧਿਆਣਾ: ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ ਬੀਤੇ ਚਾਰ ਦਿਨਾਂ ਤੋਂ 150 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੇ ਫ਼ਤਿਹਵੀਰ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਸਰਕਾਰ 'ਤੇ ਹੀ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸਦੇ ਨਾਲ ਹੀ ਉਨ੍ਹਾਂ ਸਿੱਧੂ ਨੂੰ 2022 ਦਾ ਮੁੱਖ ਮੰਤਰੀ ਉਮੀਦਵਾਰ ਬਣਾਏ ਜਾਣ ਨੂੰ ਲੈ ਕੇ ਖਹਿਰਾ ਵੱਲੋਂ ਦਿੱਤੇ ਬਿਆਨ 'ਤੇ ਕਿਹਾ ਕਿ ਉਹ ਕੋਈ ਜਲਦਬਾਜ਼ੀ ਨਹੀਂ ਕਰ ਰਹੇ ਸਿੱਧੂ ਸਬੰਧੀ ਉਨ੍ਹਾਂ ਨੇ ਫ਼ੈਸਲਾ ਸੋਚ ਸਮਝ ਕੇ ਕੀਤਾ ਹੈ।