ਵਿਸਾਖੀ ਮੌਕੇ ਹਰਿਮੰਦਰ ਸਾਹਿਬ ਨਤਮਸਤਕ ਹੋਏ ਸ਼ਰਧਾਲੂ। - sri darbar sahib
ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ 'ਚ ਬੜੀ ਧੂਮ-ਧਾਮ ਨਾਲ ਵੈਸਾਖੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਲੱਖਾਂ ਸ਼ਰਧਾਲੂਆਂ ਨੇ ਮੱਥਾ ਟੇਕਿਆ ਤੇ ਸਰੋਵਰ ਵਿਚ ਇਸ਼ਨਾਨ ਵੀ ਕੀਤਾ। ਸ਼ਰਧਾਲੂਆਂ ਨੇ ਕਿਹਾ ਕਿ ਅੱਜ ਦੇ ਦਿਨ ਖ਼ਾਲਸਾ ਪੰਥ ਦੀ ਸਥਾਪਨਾ ਹੋਈ ਸੀ ਤੇ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖ਼ਾਲਸਾ ਬਣਾਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵੀ ਅੰਮ੍ਰਿਤ ਛਕਿਆ ਤੇ ਸਰੋਵਰ 'ਚ ਇਸ਼ਨਾਨ ਕਰਕੇ ਵਾਹਿਗੁਰੂ ਤੋਂ ਦੇਸ਼ ਵਿਚ ਅਮਨ ਭਾਈਚਾਰੇ ਦੀ ਕਾਮਨਾ ਕੀਤੀ ਹੈ।