ਪੰਜਾਬ ਦੇ ਸਿਨੇਮਾ ਹਾਲ, ਜਿਮ ਤੇ ਜਨਤਕ ਥਾਵਾਂ ਨੂੰ ਬੰਦ ਕਰਨ ਦਾ ਐਲਾਨ: ਬਲਬੀਰ ਸਿੱਧੂ - ਮੁੱਖ ਮੰਤਰੀ ਅਮਰਿੰਦਰ ਸਿੰਘ
ਕੋਰੋਨਾ ਵਾਇਰਸ ਨੂੰ ਲੈ ਕੇ ਸੂਬੇ ਵਿੱਚ ਸਾਵਧਾਨੀਆਂ ਵਰਤਣ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਨਿਰਦੇਸ਼ ਦੇਣ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦੇ ਦਿੱਤੇ ਗਏ ਹਨ, ਇਹ ਕਹਿਣਾ ਹੈ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਨੇਮਾ ਹਾਲ, ਜਿਮ ਤੇ ਕੱਲਬ ਆਦਿ 31 ਮਾਰਚ ਤੱਕ ਬੰਦ ਕੀਤੇ ਜਾਣ ਦੇ ਹੁਕਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਨਿੱਜੀ ਕੋਈ ਪ੍ਰੋਗਰਾਮ ਕਰਵਾਉਣਗੇ, ਉਨ੍ਹਾਂ ਨੂੰ ਵੀ ਘੱਟ ਤੋਂ ਘੱਟ ਇੱਕਠ ਕਰਨ ਲਈ ਕਿਹਾ ਜਾਵੇਗਾ। ਸਿੱਧੂ ਨੇ ਕਿਹਾ ਕਿ ਜੋ ਲੋਕ ਵਿਦੇਸ਼ਾਂ ਤੋਂ ਆ ਰਹੇ ਹਨ, ਪਰ ਜਾਂਚ ਨਹੀਂ ਕਰਵਾ ਰਹੇ, ਉਨ੍ਹਾਂ ਦੀ ਸੂਚੀ ਹਸਪਤਾਲਾਂ ਰਾਹੀਂ ਉਨ੍ਹਾਂ ਤੱਕ ਪਹੁੰਚ ਹੀ ਜਾਵੇਗੀ।