ਪ੍ਰਵਾਸੀ ਲੋਕਾਂ ਨੂੰ ਸਮਝਾਉਣ 'ਚ ਆ ਰਹੀ ਮੁਸ਼ਕਿਲ, ਪੁਲਿਸ ਨੂੰ ਵਰਤਣੀ ਪਈ ਸਖ਼ਤੀ - coronavirus
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਨੇੜੇ ਨਵਾਂਗਰਾਉਂ ਵਿੱਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਪ੍ਰਵਾਸੀ ਮਜ਼ਦੂਰਾਂ ਦੀ ਖ਼ਬਰ ਈਟੀਵੀ ਵੱਲੋਂ ਪ੍ਰਮੁੱਖਤਾ ਨਾਲ ਦਿਖਾਈ ਗਈ ਸੀ, ਜਦੋਂ ਇਸ ਸਬੰਧੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਇਕੱਲਿਆਂ ਨਵਾਂਗਰਾਉਂ ਦੀ ਘਟਨਾ ਨਹੀਂ ਹੈ। ਉਨ੍ਹਾਂ ਨੂੰ ਹੋਰ ਵੀ ਕਈ ਪਿੰਡਾਂ ਤੋਂ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਪੁਲੀਸ ਨੂੰ ਇਨ੍ਹਾਂ ਲੋਕਾਂ ਦੇ ਨਾਲ ਸਖ਼ਤੀ ਨਾਲ ਨਜਿੱਠਣ ਲਈ ਆਰਡਰ ਦਿੱਤੇ ਗਏ।