ਪੰਜਾਬ

punjab

By

Published : Jan 6, 2022, 2:56 PM IST

ETV Bharat / videos

ਬਲਦੇਵ ਸਿੰਘ ਸਿਰਸਾ ਨੇ ਐਸਜੀਪੀਸੀ ਪ੍ਰਧਾਨ ਨਾਲ ਮੁਲਾਕਾਤ ਕੀਤੀ

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਰਵਉੱਚ ਕਮੇਟੀ ਹੈ। ਇਸ ਵੱਲੋਂ ਲਗਾਤਾਰ ਹੀ ਸਿੱਖਾਂ ਦੇ ਧਾਰਮਿਕ ਮੁੱਦਿਆਂ ਤੇ ਆਵਾਜ਼ ਚੁੱਕੀ ਜਾਂਦੀ ਹੈ ਅਤੇ ਧਾਰਮਿਕ ਕਿਤਾਬਾਂ ਵੀ ਛਾਪੀਆਂ ਜਾਂਦੀਆਂ ਹਨ (sgpc publishing books), ਲੇਕਿਨ ਬੀਤੇ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀ ਕਿਤਾਬ ਛਾਪੀ ਗਈ, ਜਿਸ ਵਿੱਚ ਗੁਰੂ ਸਾਹਿਬਾਨਾਂ ਬਾਰੇ ਗ਼ਲਤ ਵਿਆਖਿਆ ਵਰਤੀ ਗਈ (wrong wordings for sikh gurus)। ਕਿਸਾਨ ਨੇਤਾ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਬਲਦੇਵ ਸਿੰਘ ਸਿਰਸਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ (baldev singh sirsa meets sgpc president) ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਛਪਾਈਆਂ ਕਿਤਾਬਾਂ ਨੂੰ ਲੈ ਕੇ ਚੁੱਕੇ ਗਏ ਕਈ ਅਹਿਮ ਸਵਾਲ। ਇਨ੍ਹਾਂ ਕਿਤਾਬਾਂ ਬਾਰੇ ਬਣੀ ਕਮੇਟੀ ਦੀ ਜਾਂਚ ਦੀ ਗੱਲ ਕੀਤੀ ਗਈ। ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਜੋ ਕਿਤਾਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛਪਵਾਈ ਗਈਆਂ ਹਨ ਉਨ੍ਹਾਂ ਕਿਤਾਬਾਂ ਵਿੱਚੋਂ ਇਕ ਕਿਤਾਬ ਦੇ ਵਿੱਚ ਗੁਰੂ ਸਾਹਿਬਾਨ ਬਾਰੇ ਕਾਫੀ ਗਲਤ ਕਿਹਾ ਗਿਆ। ਉਨ੍ਹਾਂ ਨੇ ਕਿਹਾ ਕਿ ਇਕ ਕਮੇਟੀ ਦਾ ਗਠਨ ਜ਼ਰੂਰ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਲੇਕਿਨ ਉਸ ਵੱਲੋਂ ਵੀ ਕੋਈ ਵੀ ਜਵਾਬ ਅੱਜ ਤੱਕ ਪ੍ਰਾਪਤ ਨਹੀਂ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਗਈ।

ABOUT THE AUTHOR

...view details