ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ 'ਤੇ ਵਿਧਾਇਕਾ ਨੇ ਚੁੱਕੇ ਸਵਾਲ - ਕੋਰੋਨਾ ਵਾਇਰਸ
ਬਠਿੰਡਾ: ਹਲਕਾ ਤਲਵੰਡੀ ਸਾਬੋ ਦੀ 'ਆਪ' ਵਿਧਾਇਕਾ ਬਲਜਿੰਦਰ ਕੌਰ ਨੇ ਹਲਕੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਦਿਆਂ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਨੇ ਪੰਜਾਬ ਸਰਕਾਰ ਉੱਤੇ ਤੰਜ ਕੱਸਦਿਆਂ ਕਿਹਾ ਕਿ ਕਣਕ ਦੀ ਖ਼ਰੀਦ 'ਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਫ਼ੇਲ ਸਾਬਤ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਤੋਂ ਕਣਕ ਨਮੀ ਦੀਆਂ ਸ਼ਰਤਾਂ 'ਚ ਛੋਟ ਦੀ ਵੀ ਮੰਗ ਕੀਤੀ।