'ਵਿਵਾਦਿਤ ਗ੍ਰੰਥੀ ਗੁਰਮੇਲ ਸਿੰਘ ਦੀ ਹਮਾਇਤ ਨਾ ਕਰੇ ਕੋਈ ਸਿਆਸੀ ਪਾਰਟੀ' - ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੋਸ਼ੀ
ਤਲਵੰਡੀ ਸਾਬੋ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਰਿਹਾਈ ਨੂੰ ਲੈ ਕੇ ਅਰਦਾਸ ਕਰਨ ਤੋਂ ਬਾਅਦ ਵਿਵਾਦਾਂ ’ਚ ਆਏ ਗ੍ਰੰਥੀ ਗੁਰਮੇਲ ਸਿੰਘ ’ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਗੁਰਮੇਲ ਸਿੰਘ ਨੇ ਸੰਗੀਨ ਅਪਰਾਧ ਕੀਤਾ ਹੈ। ਉਸਨੇ ਉਸ ਵਿਅਕਤੀ ਦੀ ਅਰਦਾਸ ਕੀਤੀ ਹੈ ਜੋ ਅਪਰਾਧੀ ਕਰਾਰ ਦੇਣ ਤੋਂ ਬਾਅਦ ਜੇਲ੍ਹ ਵਿੱਚ ਬੰਦ ਹੈ। ਇਨ੍ਹਾਂ ਹੀ ਨਹੀਂ ਉਸਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੋਸ਼ੀ ਕਰਾਰ ਕੀਤਾ ਹੋਇਆ ਹੈ। ਦਾਦੂਵਾਲ ਨੇ ਇਹ ਵੀ ਕਿਹਾ ਕਿ ਗ੍ਰੰਥੀ ਗੁਰਮੇਲ ਸਿੰਘ ਦੀ ਕਿਸੇ ਸਿਆਸੀ ਪਾਰਟੀ ਨੂੰ ਹਿਮਾਇਤ ਨਹੀਂ ਕਰਨੀ ਚਾਹੀਦੀ।