ਕੇਂਦਰ ਖਿਲਾਫ਼ ਬੈਂਕ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ - ਬੈਂਕ ਮੁਲਾਜ਼ਮਾਂ ਵਲੋਂ ਰੋਸ ਰੈਲੀ
ਪਟਿਆਲਾ : ਕੇਂਦਰ ਸਰਕਾਰ ਆਪਣੇ ਅਗਾਮੀ ਲੋਕ ਸਭਾ ਸੈਸ਼ਨ 'ਚ ਬੈਂਕਾਂ ਨੂੰ ਲੈਕੇ ਬਿੱਲ ਲਿਆਉਣ ਜਾ ਰਹੀ ਹੈ, ਜਿਸ ਦੇ ਵਿਰੋਧ ਵਜੋਂ ਪਟਿਆਲਾ 'ਚ ਬੈਂਕ ਮੁਲਾਜ਼ਮਾਂ ਵਲੋਂ ਰੋਸ ਰੈਲੀ ਕੱਢਦਿਆਂ ਪ੍ਰਦਰਸ਼ਨ ਕੀਤਾ ਗਿਆ। ਇਸ 'ਚ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਸਰਕਾਰ ਵਲੋਂ ਸੈਸ਼ਨ 'ਚ ਬਿੱਲ ਲੈਕੇ ਆਉਂਦਾ ਜਾਵੇਗਾ, ਜਿਸ ਨਾਲ ਸਰਕਾਰੀ ਬੈਂਕ ਪ੍ਰਾਈਵੇਟ ਹੱਥਾਂ 'ਚ ਚਲੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਦੇ ਰੋਸ ਵਜੋਂ ਮੁਲਜ਼ਾਮ ਦੇਸ਼ ਭਰ ਤੋਂ ਜਾਗਰੂਕਤਾ ਰੈਲੀ ਕੱਢ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਬਿੱਲ ਨਾਲ ਜਿਥੇ ਬੈਂਕ ਮੁਲਾਜ਼ਮਾਂ ਨੂੰ ਨੁਕਸਾਨ ਹੋਵੇਗਾ,ਉਥੇ ਹੀ ਆਮ ਜਨਤਾ ਨੂੰ ਵੀ ਇਸ ਦਾ ਨੁਕਸਾਨ ਝੱਲਣਾ ਪਵੇਗਾ।