ਬੈਂਕ ਮੁਲਾਜ਼ਮਾਂ ਵੱਲੋਂ ਹੜਤਾਲ - ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ
ਹੁਸ਼ਿਆਰਪੁਰ: ਕੇਂਦਰ ਸਰਕਾਰ ਵੱਲੋਂ ਬੈਂਕਾਂ ਦੇ ਨਿੱਜੀ ਕਰਨ ਦੇ ਲਏ ਗਏ ਫੈਸਲੇ ਦੇ ਵਿਰੋਧ ਵਿੱਚ ਬੈਂਕ ਮੁਲਾਜ਼ਮਾਂ ਵੱਲੋਂ 16 ਤੇ 17 ਦਸੰਬਰ ਨੂੰ ਹੜਤਾਲ ਕੀਤੀ ਗਈ ਹੈ। ਜਿਸ ਤਹਿਤ ਯੂਨਇਡ ਬੈਂਕ ਫੋਰਮ ਯੂਨੀਅਨ ਦੇ ਸੱਦੇ ‘ਤੇ ਦੇਸ ਭਰ 10 ਲੱਖ ਤੋਂ ਵੱਧ ਕਰਮਚਾਰੀ ਅਤੇ ਅਧਿਕਾਰੀ ਬੈਕਿੰਗ ਕਨੂੰਨ ਬਿੱਲ (Banking law bill) ਦੇ ਵਿਰੋਧ ਦੋ ਦਿਨ ਦੀ ਦੇਸ਼ ਵਿਆਪੀ ਹੜਤਾਲ (Nationwide strike) ਦੇ ਚਲੇ ਗਏ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਸੰਜੇ ਕੁਮਾਰ ਸ਼ਰਮਾਂ ਨੇ ਦੱਸਿਆ ਕਿ ਸਾਰੇ ਬੈਂਕਾਂ ਦੇ ਕਰਮਚਾਰੀਆ ਵੱਲੋਂ ਡਿਪਟੀ ਕਮਿਸ਼ਨਰ (Deputy Commissioner) ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਾ ਕਰਨ ਦੀ ਅਪੀਲ ਕੀਤੀ ਗਈ ਹੈ।