ਮਲੇਰਕੋਟਲਾ ਬਾਰ ਐਸੋਸੀਏਸ਼ਨ ਨੇ ਲਈ ਕੋਰੋਨਾ ਪੀੜਤ ਮ੍ਰਿਤਕਾਂ ਦੇ ਅੰਤਿਮ ਸਸਕਾਰ ਦੀ ਜ਼ਿੰਮੇਵਾਰੀ - ਬਾਰ ਐਸੋਸੀਏਸ਼ਨ ਮਲੇਰਕੋਟਲਾ
ਸੰਗਰੂਰ: ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਦੌਰਾਨ ਅਜਿਹੇ ਮਾਮਲੇ ਵੀ ਸਾਹਮਣੇ ਆਏ ਜਦ ਕੋਰੋਨਾ ਪੀੜਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਅਜਿਹੇ ਮਾਮਲਿਆਂ ਨੂੰ ਵੇਖਦੇ ਹੋਏ ਮਲੇਰਕੋਟਲਾ ਬਾਰ ਐਸੋਸੀਏਸ਼ਨ ਅੱਗੇ ਆਈ ਹੈ। ਇਸ ਬਾਰ ਦੱਸਦੇ ਹੋਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸੋਹੀ ਨੇ ਕਿਹਾ ਕਿ ਬੀਤੇ ਦਿਨੀਂ ਜ਼ਿਲ੍ਹੇ 'ਚ ਇੱਕ ਕੋਰੋਨਾ ਪੀੜਤ ਬਜ਼ੁਰਗ ਦੀ ਮੌਤ ਤੋਂ ਬਾਅਦ ਉਸ ਦੇ ਆਪਣੇ ਪੁੱਤਰਾਂ ਨੇ ਉਨ੍ਹਾਂ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਗੱਲ ਦਾ ਪਤਾ ਲੱਗਣ 'ਤੇ ਉਨ੍ਹਾਂ ਦੇ ਮਨ ਨੂੰ ਬਹੁਤ ਠੇਸ ਪੁਜੀ। ਇਸ ਤੋਂ ਬਾਅਦ ਉਨ੍ਹਾਂ ਨੇ ਬਾਰ ਐਸੋਸੀਏਸ਼ਨ ਦੇ ਹੋਰਨਾਂ ਮੈਂਬਰਾਂ ਨਾਲ ਗੱਲ ਕੀਤੀ, ਜਿਸ ਤੋਂ ਬਾਅਦ ਬਾਰ ਐਸੋਸੀਏਸ਼ਨ ਦੇ ਸਾਰੇ ਵਕੀਲਾਂ ਨੇ ਇਹ ਐਲਾਨ ਕੀਤਾ ਕਿ ਜੇਕਰ ਕਿਸੇ ਕੋਰੋਨਾ ਪੀੜਤ ਮ੍ਰਿਤਕ ਦਾ ਸਸਕਾਰ ਉਸ ਦੇ ਪਰਿਵਾਰ ਵੱਲੋਂ ਨਹੀਂ ਕੀਤਾ ਜਾਂਦਾ ਤਾਂ ਉਸ ਦਾ ਅੰਤਿਮ ਸਸਕਾਰ ਬਾਰ ਐਸੋਸੀਏਸ਼ ਕਰੇਗਾ। ਮਲੇਰਕੋਟਲਾ ਦੇ ਐੱਸਪੀ ਮਨਜੀਤ ਸਿੰਘ ਬਰਾੜ ਜਿਨ੍ਹਾਂ ਵਕੀਲਾਂ ਦੇ ਇਸ ਗੱਲ ਦੀ ਹੌਸਲਾ ਅਫਜ਼ਾਈ ਕੀਤੀ।