ਬਰਗਾੜੀ ਬੇਅਦਬੀ: ਆਪ ਲੀਡਰਸ਼ੀਪ ਨੇ ਕੀਤੀ ਪਸ਼ਚਾਤਾਪ ਅਰਦਾਸ - ਫਰੀਦਕੋਟ
ਫਰੀਦਕੋਟ: ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੀ ਲੀਡਰਸ਼ੀਪ ਵੱਲੋਂ ਅਰਦਾਸ ਕੀਤੀ ਗਈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧੀਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਣੇ ਆਪ ਦੀ ਲੀਡਰਸ਼ੀਪ ਵੱਲੋਂ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਪਸ਼ਚਾਤਾਪ ਅਰਦਾਸ ਕੀਤੀ ਗਈ ਹੈ। ਕਾਬਿਲੇਗੌਰ ਹੈ ਕਿ 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਚੋਂ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 12 ਅਕਤੂਬਰ 2015 ਨੂੰ ਬਰਗਾੜੀ ਦੀਆਂ ਗਲੀਆਂ ਵਿਚ ਖਿਲਾਰੇ ਗਏ। ਇਸ ਮਾਮਲੇ ਵਿੱਚ ਕਰੀਬ 6 ਸਾਲ ਹੋ ਗਏ ਹਨ। ਮਾਮਲੇ ’ਚ ਇੰਨ੍ਹਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਇਨਸਾਫ ਨਾ ਮਿਲਣ ਕਾਰਨ 1 ਜੂਨ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਪਸ਼ਚਾਤਾਪ ਵੱਜੋਂ ਅਰਦਾਸ ਕੀਤੀ ਜਾ ਰਹੀ ਹੈ।