ਭਾਰਤ ਬੰਦ ਦੇ ਸੱਦੇ ਤਹਿਤ ਬਰਨਾਲਾ ਸ਼ਹਿਰ ਰਿਹਾ ਮੁਕੰਮਲ ਬੰਦ - ਬਰਨਾਲਾ ਸ਼ਹਿਰ ਰਿਹਾ ਮੁਕੰਮਲ ਬੰਦ
ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਇਸੇ ਤਹਿਤ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਨੂੰ ਬਰਨਾਲਾ ਸ਼ਹਿਰ ਵਿੱਚ ਭਾਰਤ ਬੰਦ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ। ਬਰਨਾਲਾ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਕਿਸਾਨ ਜਥੇਬੰਦੀਆਂ ਨੂੰ ਵਪਾਰੀ ਵਰਗ ਸਮੇਤ ਹਰ ਵਰਗ ਵੱਲੋਂ ਸਹਿਯੋਗ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤ ਬੰਦ ਨੂੰ ਵਪਾਰੀ ਵਰਗ ਵੱਲੋਂ ਬਰਨਾਲਾ ਸ਼ਹਿਰ ਵਿੱਚ ਪੂਰਾ ਸਮਰਥਨ ਦਿੱਤਾ ਗਿਆ ਹੈ। ਜਿਸ ਤਹਿਤ ਬਰਨਾਲਾ ਦੀਆਂ ਦੁਕਾਨਾਂ ਅਤੇ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਕਾਰਪੋਰੇਟ ਘਰਾਣਿਆਂ ਨੂੰ ਲਾਹ ਦੇਣਾ ਚਾਹੁੰਦੀ ਹੈ।