ਕੌਂਸਲ ਚੋਣਾਂ ਨੂੰ ਲੈ ਕੇ ਬਰਨਾਲਾ ਪੁਲਿਸ ਨੇ ਸੁਰੱਖਿਆ ਪ੍ਰਬੰਧ ਕੀਤੇ ਸਖ਼ਤ
ਬਰਨਾਲਾ: 14 ਫ਼ਰਵਰੀ ਨੂੰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਨਗਰ ਕੌਂਸ਼ਲ ਚੋਣਾਂ ਦੌਰਾਨ ਬਰਨਾਲਾ, ਤਪਾ, ਭਦੌੜ ਅਤੇ ਧਨੌਲਾ ਵਿਖੇ 1220 ਪੁਲਿਸ ਮੁਲਾਜ਼ਮ ਡਿਊਟੀ ’ਤੇ ਤੈਨਾਤ ਕੀਤੇ ਗਏ ਹਨ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖ਼ਰਾਬ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਪੁਲਿਸ ਵੱਲੋਂ ਵਿਸ਼ੇਸ਼ ਬੈਨਰ ਬਣਾ ਕੇ ਲਗਾਏ ਗਏ ਹਨ, ਜਿਸ ’ਤੇ ਸਾਫ਼ ਲਿਖਿਆ ਗਿਆ ਹੈ ਕਿ ਸਟੇਸ਼ਨਾਂ ’ਤੇ ਕੈਮਰਾ, ਮੋਬਾਇਲ ਫ਼ੋਨ, ਹੈਂਡ ਬੈਗ, ਝੋਲਾ, ਲਾਈਟਰ, ਮਾਚਿਸ ਆਦਿ ਨਹੀਂ ਲਿਜਾਣ ਦਿੱਤਾ ਜਾਵੇਗਾ। ਹਰ ਵੋਟਰ ਦੀ ਚੰਗੀ ਤਰਾਂ ਤਲਾਸ਼ੀ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਲੈ ਕੇ ਸ਼ਹਿਰ ਵਿੱਚ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।