ਬਟਾਲਾ ਧਮਾਕਾ: ਸਥਿਤੀ ਦਾ ਜਾਇਜ਼ਾ ਲੈਣ ਭਲਕੇ ਬਟਾਲਾ ਜਾਣਗੇ ਕੈਪਟਨ - blast in fire cracker factory at batala
ਬੀਤੇ ਦਿਨ ਬਟਾਲਾ ਦੀ ਪਟਾਕਾ ਫ਼ੈਕਟਰੀ ਵਿੱਚ ਹੋਏ ਧਮਾਕੇ ਵਿੱਚ ਮਾਰੇ ਗਏ 23 ਲੋਕਾਂ ਦਾ ਵੀਰਵਾਰ ਨੂੰ ਪੋਸਟਮਰਟਮ ਕੀਤਾ ਗਿਆ। ਇਸ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ ਅਤੇ ਹੁਣ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ ਹੈ। ਵੀਰਵਾਰ ਨੂੰ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਮੌਕੇ ਦਾ ਜਾਇਜ਼ਾ ਲੈਣ ਘਟਨਾ ਵਾਲੀ ਥਾਂ ਪੁੱਜੇ ਅਤੇ ਉਨ੍ਹਾਂ ਮੀਡੀਆਂ ਤੋਂ ਦੂਰੀ ਬਣਾ ਕੇ ਰੱਖੀ। ਅਜਿਹੀ ਜਾਣਕਾਰੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਸਥਿਤੀ ਦਾ ਜਾਇਜ਼ਾ ਲੈਣ ਬਟਾਲਾ ਜਾ ਸਕਦੇ ਹਨ।