ਬਟਾਲਾ: ਕਾਂਗਰਸੀ ਸਰਪੰਚ ਨੇ ਗੋਲੀ ਮਾਰ ਕੇ ਪਿੰਡ ਦੇ ਵਿਅਕਤੀ ਦਾ ਕੀਤਾ ਕਤਲ - ਕਾਂਗਰਸੀ ਸਰਪੰਚ ਨੇ ਗੋਲੀ ਮਾਰ ਕੇ ਕੀਤਾ ਕਤਲ
ਬਟਾਲਾ: ਪਿੰਡ ਖਾਰਾ ਦੇ ਕਾਂਗਰਸੀ ਸਰਪੰਚ ਵੱਲੋਂ ਗੋਲੀ ਮਾਰ ਕੇ ਪਿੰਡ ਦੇ ਹੀ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਿਲਬਾਗ ਸਿੰਘ (50) ਦੇ ਪੁੱਤਰ ਜਗਰੂਪ ਸਿੰਘ ਨੇ ਪਿੰਡ ਦੇ ਸਰਪੰਚ 'ਤੇ ਇਲਜ਼ਾਮ ਲਗਾਉਂਦੇ ਹੋਏ ਦੱਸਿਆ ਕਿ ਰਾਤ ਕਰੀਬ 11 ਵਜੇ ਉਨ੍ਹਾਂ ਦੇ ਗੁਆਂਢੀਆਂ ਦੇ ਬੂਹੇ ਨੂੰ ਕਿਸੇ ਨੇ ਵੱਟੇ ਮਾਰੇ ਅਤੇ ਜਦੋਂ ਉਨ੍ਹਾਂ ਬਾਹਰ ਨਿਕਲ ਕੇ ਦੇਖਿਆ ਤਾਂ ਪਿੰਡ ਦਾ ਸਰਪੰਚ ਮਨਬੀਰ ਸਿੰਘ ਬੱਬੂ ਜਿਸ ਨੇ ਸ਼ਰਾਬ ਪੀਤੀ ਹੋਈ ਸੀ, ਹੱਥ ਵਿਚ ਬੰਦੂਕ ਫੜੀ ਉਨ੍ਹਾਂ ਕੋਲ ਆਇਆ ਤੇ ਉਨ੍ਹਾਂ ਦੇ ਪਿਤਾ ਦਿਲਬਾਗ ਸਿੰਘ ਦੇ ਗੋਲੀ ਮਾਰ ਦਿੱਤੀ ਅਤੇ ਕੁਝ ਹਵਾਈ ਫਾਇਰ ਵੀ ਕੀਤੇ। ਉੱਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਬਟਾਲਾ ਸਿਵਲ ਹਸਪਤਾਲ ਵਿੱਚ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।