ਬਟਾਲਾ ਪੁਲਿਸ ਨੇ ਘਰ ਜਾ ਕੇ ਮਨਾਈ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ - ਸ਼ਿਵ ਕੁਮਾਰ ਬਟਾਲਵੀ ਦੀ ਬਰਸੀ
ਬਟਾਲਾ: ਬਿਰਹਾ ਦੇ ਸੁਲਤਾਨ ਕਹੇ ਜਾਣ ਵਾਲੇ ਮਸ਼ਹੂਰ ਪੰਜਾਬੀ ਕਵੀ ਸ਼ਿਵ ਕੁਮਾਰ ਬਟਾਲਵੀ ਦੀ 6 ਮਈ ਨੂੰ ਬਰਸੀ ਸੀ। ਸੂਬੇ 'ਚ ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਵਿੱਚ ਉਨ੍ਹਾਂ ਦੀ ਬਰਸੀ ਮੌਕੇ ਕੋਈ ਵੱਡਾ ਸਮਾਗਮ ਨਾ ਹੋ ਸਕਿਆ। ਇਸ ਦੌਰਾਨ ਪੰਜਾਬ ਪੁਲਿਸ ਨੇ ਇੱਕ ਮਿਸਾਲ ਕਾਇਮ ਕੀਤੀ ਹੈ। ਬਟਾਲਾ ਪੁਲਿਸ ਦੇ ਐੱਸਪੀ ਜਸਬੀਰ ਰਾਏ ਨੇ ਸ਼ਿਵ ਕੁਮਾਰ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ਼ਿਵ ਕੁਮਾਰ ਬਟਾਲਵੀ ਦੇ ਪਰਿਵਾਰ ਨੇ ਪੁੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ।