ਬਠਿੰਡਾ 'ਚ ਆਪਣੀ ਹੱਕੀ ਮੰਗਾਂ ਨੂੰ ਲੈ ਕਿਸਾਨਾਂ ਨੇ ਡੀਸੀ ਦਫ਼ਤਰ ਬਾਹਰ ਲਾਇਆ ਪੱਕਾ ਧਰਨਾ - ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਪੱਕਾ ਧਰਨਾ ਲਾਇਆ ਗਿਆ ਹੈ। ਕਿਸਾਨਾਂ ਵੱਲੋਂ ਇਹ ਧਰਨਾਂ ਪਰਾਲੀ ਸਾੜਨ ਦੇ ਮਾਮਲੇ 'ਚ ਨਾਮਜ਼ਦ ਕੀਤੇ ਗਏ ਕਿਸਾਨਾਂ ਉੱਤੇ ਪਰਚੇ ਰੱਦ ਕਰਵਾਉਣ ਤੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਇਸ ਬਾਰੇ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰ ਚੁੱਕੇ ਹਨ। ਅਧਿਕਾਰੀਆਂ ਤੇ ਲੀਡਰਾਂ ਵੱਲੋਂ ਮਹਿਜ ਉਨ੍ਹਾਂ ਨੂੰ ਭਰੋਸਾ ਦਵਾਇਆ ਜਾਂਦਾ ਹੈ। ਉਨ੍ਹਾਂ ਦੀ ਪਹਿਲਾਂ ਤੋਂ ਹੀ ਮੰਨੀ ਗਈ ਮੰਗਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਕਾਰਨ ਉਹ ਪੱਕਾ ਧਰਨਾ ਲਾਉਣ ਲਈ ਮਜਬੂਰ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਪਰਚੇ ਰੱਦ ਕੀਤੇ ਜਾਣ ਤੇ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਕੀਤੇ ਜਾਣ ਦੀ ਮੰਗ ਕੀਤੀ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਜਾਰੀ ਰੱਖਣ ਦੀ ਚੇਤਾਵਨੀ ਦਿੱਤੀ ਹੈ।