ਬਠਿੰਡਾ ਦੇ ਕਿਸਾਨ ਨੇਤਾ ਨੂੰ ਮਿਲਿਆ ਧਮਕੀ ਭਰਿਆ ਪੱਤਰ - bathinda latest news
ਬਠਿੰਡਾ ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ। ਪੱਤਰ ਵਿੱਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ ਕਰ ਦੇਵੇ ਨਹੀਂ ਤਾਂ ਉਸ ਨੂੰ ਨਤੀਜੇ ਭੁਗਤਣੇ ਪੈਣਗੇ। ਜਿਸ ਤੋਂ ਬਾਅਦ ਜਥੇਬੰਦੀਆਂ ਨੇ ਮਿਲ ਕੇ ਐਸਐਸਪੀ ਨੂੰ ਧਮਕੀ ਭਰੇ ਪੱਤਰ ਬਾਰੇ ਜਾਣਕਾਰੀ ਦਿੱਤੀ। ਉੱਥੇ ਹੀ ਜਥੇਬੰਦੀ ਨੇ ਇਹ ਧਮਕੀ ਭਰਿਆ ਪੱਤਰ ਕਿਸੇ ਸ਼ੈਲਰ ਮਾਲਕ ਵੱਲੋਂ ਭੇਜਣ ਦਾ ਸੱਕ ਜਤਾਇਆ ਹੈ, ਜਿਸ ਨਾਲ ਜਥੇਬੰਦੀਆਂ ਕੁਝ ਦਿਨ ਪਹਿਲਾਂ ਕਿਸੇ ਜ਼ਮੀਨ ਦੇ ਮਾਮਲੇ ਵਿੱਚ ਆਹਮੋ ਸਾਹਮਣੇ ਹੋਏ ਸਨ।