ਬਠਿੰਡਾ: ਘੁੱਦਾ ਪਿੰਡ ਦੇ ਸਿਵਲ ਹਸਪਤਾਲ 'ਚ ਜੇਰੇ ਇਲਾਜ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਸਿਹਤ 'ਚ ਆਇਆ ਸੁਧਾਰ - ਹਜ਼ੂਰ ਸਾਹਿਬ
ਬਠਿੰਡਾ: ਸੂਬੇ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇਸ ਦੌਰਾਨ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਬਠਿੰਡਾ ਵਾਪਸ ਆਏ ਸ਼ਰਧਾਲੂਆਂ ਚੋਂ 40 ਮਰੀਜ਼ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ। ਇਨ੍ਹਾਂ 'ਚੋਂ 16 ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦਾ ਇਲਾਜ ਸ਼ਹਿਰ ਦੇ ਘੁੱਦਾ ਪਿੰਡ ਦੇ ਸਿਵਲ ਹਸਪਤਾਲ 'ਚ ਜਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਘੁੱਦਾ ਦੀ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇੰਦਰਪ੍ਰੀਤ ਕੌਰ ਸਰਾਂ ਨੇ ਦੱਸਿਆ ਕਿ ਸਾਰੇ ਹੀ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ। ਹਸਪਤਾਲ ਦੇ ਸਟਾਫ ਤੇ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਇਲਾਜ ਜਾਰੀ ਹੈ।