ਬਠਿੰਡਾ: ਅਨਾਜ ਮੰਡੀ 'ਚ ਵਧੀ ਕਣਕ ਦੀ ਆਮਦ - ਬਠਿੰਡਾ ਅਨਾਜ ਮੰਡੀ
ਬਠਿੰਡਾ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 236808 ਮੀਟ੍ਰਿਕ ਟਨ ਕਣਕ ਪਹੁੰਚੀ। ਇਸ ’ਚੋਂ 209225 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋ ਗਈ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ 52 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਮੰਡੀ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ ਅਤੇ ਮੰਡੀ ਵਿੱਚ ਇੱਕ ਦੂਜੇ ਤੋਂ ਆਪਸੀ ਫ਼ਾਸਲੇ ਦਾ ਜ਼ਰੂਰ ਧਿਆਨ ਰੱਖਣ।