ਸਪੈਸ਼ਲ ਬੱਸਾਂ ਰਾਹੀਂ ਬਠਿੰਡਾ ਭੇਜੇ ਗਏ ਪ੍ਰਵਾਸੀ ਮਜ਼ਦੂਰ, ਟ੍ਰੇਨ ਰਾਹੀਂ ਝਾਰਖੰਡ ਰਵਾਨਾ - ਪ੍ਰਵਾਸੀ ਮਜ਼ਦੂਰਾਂ ਨੂੰ ਭੇਜਿਆ ਝਾਰਖੰਡ
ਬਠਿੰਡਾ: ਜ਼ਿਲ੍ਹੇ ਵਿੱਚ ਕੰਮ ਦੀ ਭਾਲ 'ਚ ਆਏ ਵੱਖ-ਵੱਖ ਸੂਬਿਆਂ ਦੇ ਪ੍ਰਵਾਸੀ ਮਜ਼ਦੂਰ ਲੌਕਡਾਊਨ ਕਾਰਨ ਜ਼ਿਲ੍ਹੇ ਵਿੱਚ ਫਸੇ ਹੋਏ ਹਨ। ਪੰਜਾਬ ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਪ੍ਰਵਾਸੀ ਮਜ਼ਦੂਰਾਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਬੱਸਾਂ ਰਾਹੀਂ ਵਾਪਿਸ ਉਨ੍ਹਾਂ ਦੇ ਘਰ ਭੇਜਿਆ ਗਿਆ। ਜ਼ਿਆਦਾਤਰ ਮਜ਼ਦੂਰ ਯੂਪੀ, ਬਿਹਾਰ ਨਾਲ ਸਬੰਧਤ ਹਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਪ੍ਰਧਾਨ ਗੁਰਤਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਤੋਂ ਤਲਵੰਡੀ ਸਾਬੋ ਪੁਜੇ ਝਾਰਖੰਡ ਨਾਲ ਸਬੰਧਤ ਮਜ਼ਦੂਰਾਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਬਠਿੰਡਾ ਰੇਲਵੇ ਸਟੇਸ਼ਨ ਭੇਜਿਆ ਗਿਆ ਹੈ, ਉਥੋਂ ਅੱਗੇ ਟ੍ਰੇਨ 'ਤੇ ਉਹ ਆਪਣੇ ਘਰਾਂ ਲਈ ਰਵਾਨਾ ਹੋਣਗੇ।