ਮਾੜੇ ਖਰੀਦ ਪ੍ਰਬੰਧਾਂ ਤੋਂ ਦੁਖੀ ਕਿਸਾਨਾਂ ਨੇ ਕੀਤੀ ਬਠਿੰਡਾ ਮੁਕਤਸਰ ਸੜਕ ਜਾਮ
ਬਠਿੰਡਾ:ਇਕ ਪਾਸੇ ਪੰਜਾਬ ਸਰਕਾਰ ਵੱਲੋਂ ਅਨਾਜ ਮੰਡੀਆਂ ਵਿੱਚ ਫ਼ਸਲ ਲੈ ਕੇ ਆਏ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਉਂਣ ਦੇ ਦਾਅਵੇ ਕੀਤੇ ਜਾ ਰਹੇ ਹਨ ਉਥੇ ਹੀ ਅੱਜ ਇਨ੍ਹਾਂ ਦਾਅਵਿਆਂ ਦੀ ਪੋਲ ਬਠਿੰਡਾ ਦੇ ਪਿੰਡ ਦਿਉਣ ਦੀ ਅਨਾਜ ਮੰਡੀ ਵਿਖੇ ਖੋਲ੍ਹਦੀ ਹੈ। ਜਿੱਥੇ ਬਾਰਦਾਨੇ ਦੀ ਕਮੀ ਅਤੇ ਅਨਾਜ ਮੰਡੀ ਵਿੱਚ ਖਰੀਦ ਪ੍ਰਬੰਧ ਪੁਖਤਾ ਨਾ ਹੋਣ ਦੇ ਚਲਦਿਆਂ ਕਿਸਾਨਾਂ ਨੇ ਬਠਿੰਡਾ ਸ੍ਰੀ ਮੁਕਤਸਰ ਸਾਹਿਬ ਸੜਕ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਰਾਮ ਸਿੰਘ ਨੇ ਕਿਹਾ ਕਿ ਉਹ ਪਿੰਡ ਦੀ ਅਨਾਜ ਮੰਡੀ ਵਿੱਚ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਫਸਲ ਲੈ ਕੇ ਆਏ ਹਨ ਪਰ ਇਸ ਮੰਡੀ ਵਿੱਚ ਖਰੀਦ ਪ੍ਰਬੰਧ ਪੁਖਤਾ ਨਹੀਂ ਹਨ।