ਬਠਿੰਡਾ ਪੁਲਿਸ ਨੇ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਸ਼ਹਿਰ ਵਾਸੀਆਂ ਨੂੰ ਨਸ਼ੇ ਦੇ ਖਿਲਾਫ਼ ਕੀਤਾ ਜਾਗਰੂਕ - Punjab completely drug free
ਬਠਿੰਡਾ: ਪੰਜਾਬ ਪੁਲਿਸ ਵੱਲੋਂ ਪੂਰੇ ਸੂਬੇ ਦੇ ਵਿੱਚ ਤੰਦਰੁਸਤ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਬਠਿੰਡਾ ਦੇ ਐੱਸਐੱਸਪੀ ਭੁਪਿੰਦਰਜੀਤ ਸਿੰਘ ਵਿਰਕ ਦੇ ਨਿਰਦੇਸ਼ਾਂ ਮੁਤਾਬਕ ਅੱਜ ਸਿਟੀ ਪੁਲਿਸ ਵੱਲੋਂ ਸ਼ਹਿਰ ਦੇ ਕਈ ਥਾਵਾਂ 'ਤੇ ਵਾਹਨ ਚਾਲਕਾਂ ਨੂੰ ਰੋਕ ਕੇ ਨਸ਼ੇ ਤੋਂ ਤੌਬਾ ਕਰਨ ਦੀ ਗੱਲ ਆਖੀ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਵੀ ਅੱਗੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ ਤਾਂ ਜੋ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਸਕੇ। ਥਾਣਾ ਕੈਂਟ ਵਿੱਚ ਤਾਇਨਾਤ ਏਐਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਉਨ੍ਹਾਂ ਦੀ ਪੁਲਿਸ ਟੀਮ ਵੱਲੋਂ ਗੱਡੀਆਂ ਉੱਤੇ ਸਟਿੱਕਰ ਵੀ ਲਗਾਏ ਗਏ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸੰਜੀਵ ਕੁਮਾਰ ਦਾ ਕਹਿਣਾ ਹੈ ਕਿ ਤੰਦਰੁਸਤ ਪੰਜਾਬ ਮੁਹਿੰਮ 15 ਦਸੰਬਰ ਤੋਂ ਲੈ ਕੇ 22 ਦਸੰਬਰ ਤੱਕ ਪੂਰੇ ਸੂਬੇ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਦੀ ਜਾਣਕਾਰੀ ਦਿੰਦੇ ਰਹਿਣਗੇ।