ਬੁੱਧਵਾਰ ਨੂੰ ਬਠਿੰਡਾ 'ਚ ਆਏ 2 ਨਵੇਂ ਕੋਰੋਨਾ ਮਾਮਲੇ - bathinda reports 2 new corona cases
ਬਠਿੰਡਾ: ਸੂਬੇ 'ਚ ਕੋਰੋਨਾ ਵਾਇਰਸ ਦਾ ਕਹਿਰ ਘੱਟ ਹੋਣ ਦਾ ਨਾਂਅ ਨਹੀਂ ਲੈ ਰਿਹਾ। ਹੁਣ ਕੋਰੋਨਾ ਦੇ ਨਵੇਂ ਮਾਮਲੇ ਬਠਿੰਡਾ ਤੋਂ ਸਾਹਮਣੇ ਆਏ ਹਨ, ਜਿਥੇ ਦੋ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 'ਚੋਂ ਇੱਕ ਵਿਅਕਤੀ ਐੱਨ.ਆਰ.ਆਈ. ਹੈ ਤੇ ਦੂਜਾ ਕੁੱਝ ਦਿਨ ਪਹਿਲਾਂ ਹੀ ਦਿੱਲੀ ਤੋਂ ਵਾਪਸ ਪਰਤਿਆ ਸੀ। ਇਸ ਤੋਂ ਇਲਾਵਾ ਬਠਿੰਡਾ 'ਚ ਬੁੱਧਵਾਰ 143 ਲੋਕਾਂ ਦੀ ਰਿਪੋਰਟ ਨੈਗੇਟਿਵ ਆਈਆਂ ਹਨ ਜਦਕਿ 218 ਲੋਕਾਂ ਰਿਪੋਰਟ ਅਜੇ ਆਉਣੀ ਬਾਕੀ ਹੈ। ਜ਼ਿਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 9 ਹੋ ਗਈ ਹੈ।