ਬਠਿੰਡਾ: ਝੀਲ ਚੋਂ ਮਿਲੀ ਇੱਕ ਵਿਅਕਤੀ ਦੀ ਲਾਸ਼ - ਝੀਲ ਚੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਬਠਿੰਡਾ ਦੀ ਝੀਲ ਵਿਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਦੀ ਸੂਚਨਾ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਬਰਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਹੈ। ਸਿਵਲ ਹਸਪਤਾਲ ਦੇ ਡਾਕਟਰ ਨੇ ਕਿਹਾ ਕਿ ਸਮਾਜ ਸੇਵੀ ਸੰਸਥਾ ਵੱਲੋਂ ਹਸਪਤਾਲ 'ਚ ਇੱਕ ਲਾਸ਼ ਜਮਾਂ ਕਰਵਾਈ ਗਈ ਸੀ, ਜਿਸ ਦੀ ਪਹਿਚਾਣ ਕੁਲਦੀਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਲਾਸ਼ ਦਾ ਪੋਸਟਮਾਟਮ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਲਦ ਹੀ ਮ੍ਰਿਤਕ ਦੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।