ਬੇਅਦਬੀ ਮਾਮਲੇ ਦੀ ਜਾਂਚ ਬਿਨ੍ਹਾਂ ਕਿਸੇ ਸਿਆਸਤ ਤੋਂ ਹੋਵੇ: ਸੁਖਬੀਰ ਬਾਦਲ - ਸਿਆਸਤ
ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਬਰਨਾਲਾ ਪਹੁੰਚੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਨਿਰਪੱਖ ਤੌਰ 'ਤੇ ਬਿਨ੍ਹਾ ਕਿਸੇ ਸਿਆਸਤ ਤੋਂ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਐਮਐਸਪੀ ਦੇ ਮੁੱਦੇ 'ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਦੇ ਲਈ ਸੰਘਰਸ਼ ਲੜੇਗਾ। ਉਨ੍ਹਾਂ ਸੁਖਦੇਵ ਸਿੰਘ ਢੀਂਡਸਾ ਵੱਲੋਂ ਸੱਦੇ ਜਾ ਰਹੇ ਪੰਥਕ ਇਕੱਠ ਦੇ ਸਬੰਧ ਵਿੱਚ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਪ੍ਰਧਾਨਗੀ ਦੇ ਭੁੱਖੇ ਹਨ ਅਤੇ ਇਸ ਕਰਕੇ ਉਹ ਪਾਰਟੀ ਬਣਾ ਰਹੇ ਹਨ, ਜਿਸ ਕਰਕੇ ਉਨ੍ਹਾਂ ਨੂੰ ਪ੍ਰਧਾਨਗੀ ਮੁਬਾਰਕਬਾਦ ਹੈ।