ਗੁਰੂਆਂ ਦੀ ਤਸਵੀਰਾਂ ਨਾਲ ਛੇੜਛਾੜ, ਭੜਕੇ ਲੋਕ - ਬੇਅਦਬੀ ਕੀਤੀ ਗਈ
ਬਲਾਕ ਮੁਕੇਰੀਆਂ ਅਧਿਨ ਪੈਂਦੇ ਪਿੰਡ ਪੰਡੋਰੀ ਵਿਖੇ ਕੁਝ ਵਿਅਕਤੀਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਲੱਗੀਆਂ ਗੁਰੂ ਰਵਿਦਾਸ ਜੀ, ਗੁਰੂ ਨਾਨਕ ਦੇਵ ਜੀ, ਗੁਰੂ ਗੋਬਿੰਦ ਸਿੰਘ ਜੀ ਦੀਆਂ ਤਸਵੀਰਾਂ ਨੂੰ ਝਾੜੂ ਨਾਲ ਉਤਾਰ ਕੇ ਬੇਅਦਬੀ ਕੀਤੀ ਗਈ। ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਰਹੀ ਹੈ। ਇਸ ਘਟਨਾ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਇਆ ਗਿਆ ਹੈ। ਜਿਸ ਸਬੰਧ ’ਚ ਪਿੰਡ ਦੇ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਨੂੰ ਇਸਦੀ ਸ਼ਿਕਾਇਤ ਦਿੱਤੀ ਹੈ ਅਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।