ਬੇਅੰਤ ਸਿੰਘ ਨੇ ਪੰਜਾਬ ਦੀ ਅਮਨ ਸ਼ਾਂਤੀ ਲਈ ਆਪਣੀ ਜਾਨ ਕੁਰਬਾਨ ਕੀਤੀ: ਹਰੀਸ਼ ਸਿੰਗਲਾ - Beant Singh
ਪਟਿਆਲਾ: ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੇ ਪੰਜਾਬ ਦੀ ਅਮਨ ਸ਼ਾਂਤੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਹਿੰਦੂ ਸਮਾਜ ਹਮੇਸ਼ਾ ਹੀ ਉਨ੍ਹਾਂ ਦਾ ਕਰਜ਼ਦਾਰ ਰਹੇਗਾ। ਉਨ੍ਹਾਂ ਵੱਲੋਂ ਦਿੱਤੀ ਗਈ ਕੁਰਬਾਨੀ ਕਦੇ ਵੀ ਭੁੱਲੀ ਨਹੀਂ ਜਾ ਸਕਦੀ। ਅੱਜ ਸ਼ਿਵ ਸੈਨਾ ਦੇ ਸਮੂਹ ਅਹੁਦੇਦਾਰਾਂ ਨੇ ਛੋਟੀ ਬਾਰਾਦਰੀ ਸਥਿਤ ਸਵਰਗਵਾਸੀ ਬੇਅੰਤ ਸਿੰਘ ਦੇ ਬੁੱਤ ਨੂੰ ਇਸ਼ਨਾਨ ਕਰਵਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।