ਬਹਿਬਲ ਕਲਾਂ ਗੋਲੀਕਾਂਡ: ਸਾਬਕਾ ਡੀਜੀਪੀ ਸੈਣੀ ਨੇ ਕੀਤਾ ਹਾਈਕੋਰਟ ਦਾ ਰੁਖ਼ - ਪੰਜਾਬ ਹਰਿਆਣਾ ਹਾਈਕੋਰਟ
ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ 'ਚ ਨਾਮਜ਼ਦ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਪੰਜਾਬ ਹਰਿਆਣਾ ਹਾਈਕੋਰਟ ਨੂੰ ਰੁਖ਼ ਕੀਤਾ ਹੈ। ਦੱਸ ਦਈਏ ਕਿ ਸੈਣੀ ਖਿਲਾਫ ਦਰਜ ਐਫਆਈਆਰ ਤਹਿਤ ਐਸਆਈਟੀ ਨੇ ਚਲਾਨ ਪੇਸ਼ ਕੀਤਾ ਸੀ, ਜਿਸ ਨੂੰ ਖਾਰਿਜ ਕਰਵਾਉਣ ਲਈ ਸੈਣੀ ਨੇ ਹਾਈਕੋਰਟ 'ਚ ਅਰਜ਼ੀ ਦਾਖਿਲ ਕੀਤੀ ਹੈ। ਇਸ ਮਾਮਲੇ ਵਿੱਚ ਸਾਬਕਾ ਆਈਜੀ ਪਰਮਰਾਜ ਉਮਰਾਨੰਗਲ ਅਤੇ ਗੁਰਦੀਪ ਸਿੰਘ ਦੀ ਅਰਜ਼ੀ ਨਾਲ ਅਦਾਲਤ ਨੇ ਸੈਣੀ ਦੀ ਅਰਜ਼ੀ ਤੇ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।