ਪਿੰਡ ਬਹਿਣੀਵਾਲ ਵਾਸੀਆਂ ਨੇ ਸਿਆਸੀ ਪਾਰਟੀਆਂ ਦੇ ਬਾਈਕਾਟ ਦਾ ਕੀਤਾ ਐਲਾਨ - ਸਿਆਸੀ ਪਾਰਟੀਆਂ ਦੇ ਬਾਈਕਾਟ ਦਾ ਕੀਤਾ ਐਲਾਨ
ਮਾਨਸਾ: ਜ਼ਿਲ੍ਹੇ ਦੇ ਪਿੰਡ ਬਹਿਣੀਵਾਲ ਦੇ ਸਮੂਹ ਨਗਰ ਨਿਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਗੀ ਅਤੇ ਕਿਸਾਨ ਆਗੂ ਕਮਲਜੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੇ ਲੀਡਰਾਂ ਨੂੰ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਵੱਲੋਂ ਕਿਸਾਨਾਂ ਦਾ ਕੋਈ ਵੀ ਮੁੱਦਾ ਚੁੱਕਣ ਦੀ ਬਜਾਏ ਹਮੇਸ਼ਾ ਸਿਆਸੀ ਰੋਟੀਆਂ ਹੀ ਸੇਕੀਆਂ ਗਈਆਂ ਹਨ।