ਵਿਕਾਸ ਦੇ ਨਾਂਅ 'ਤੇ ਕਾਂਗਰਸ ਕਰ ਰਹੀ ਲੋਕਾਂ ਨਾਲ ਧੋਖਾ: ਰਾਜੂ ਖੰਨਾ - ਕਾਂਗਰਸ ਕਰ ਰਹੀ ਲੋਕਾਂ ਨਾਲ ਧੋਖਾ
ਸ੍ਰੀ ਫ਼ਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਦੇ ਲੋਕਾਂ ਨੇ ਕਾਂਗਰਸ ਸਰਕਾਰ ਦੇ ਝੂਠੇ ਵਿਕਾਸ ਕਾਰਜਾਂ ਤੋਂ ਤੰਗ ਆ ਕੇ ਅੱਜ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਜੰਮ ਕੇ ਨਾਅਰੇਬਾਜ਼ੀ ਕੀਤੀ। ਲੋਕਾਂ ਨੂੰ ਮੁਸ਼ਕਿਲਾਂ ਤੋਂ ਨਿਜਾਤ ਦਿਵਾਉਣ ਲਈ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਇਥੇ ਵਿਕਾਸ ਕਾਰਜਾਂ ਦਾ ਨੀਂਹ ਪਥੱਰ ਅਕਾਲੀ ਸਰਕਾਰ ਦੇ ਸਮੇਂ ਰੱਖਿਆ ਗਿਆ ਸੀ, ਹੁਣ ਜਦੋਂ ਤੋਂ ਕਾਂਗਰਸ ਸਰਕਾਰ ਆਈ ਹੈ ਉਸ ਵੇਲੇ ਤੋਂ ਵਿਕਾਸ ਤਾਂ ਦੂਰ ਉਨ੍ਹਾਂ ਇੱਕ ਇੱਟ ਤੱਕ ਨਹੀਂ ਲਾਈ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਜਲਦ ਕੋਈ ਵਿਕਾਸ ਕਾਰਜ ਨਹੀਂ ਕੀਤਾ ਤਾਂ ਉਹ ਧਰਨਾ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੋ ਜਾਣਗੇ।