ਬਾਬਾ ਵਿਸਾਖਾ ਸਿੰਘ ਜੀ ਦੀ 12 ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਦਾ ਆਯੋਜਨ
ਤਰਨ ਤਾਰਨ : ਗਦਰ ਪਾਰਟੀ ਦੇ ਮਹਾਨ ਆਗੂ ਅਤੇ ਉੱਘੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਬਾਨੀ ਬਾਬਾ ਵਿਸਾਖਾ ਸਿੰਘ ਦੀ 12 ਵੀਂ ਸਲਾਨਾ ਬਰਸੀ ਤਰਨ-ਤਾਰਨ ਦੇ ਨਗਰ ਦਦੇਹਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ 'ਚ ਦੀਵਾਨ ਸਜਾਏ ਗਏ ਅਤੇ ਰਾਗੀ ਜੱਥਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਭਾਰੀ ਗਿਣਤੀ 'ਚ ਇਲਾਕੇ ਦੀ ਸੰਗਤ ਸ਼ਾਮਲ ਹੋਈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਆਗੂ ਸਵਰਨ ਸਿੰਘ ਨੇ ਭਗਤ ਬਾਬਾ ਵਿਸਾਖਾ ਸਿੰਘ ਜੀ ਜੀਵਨ ਬਾਰੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਗਦਰ ਪਾਰਟੀ ਦੇ ਸਾਥੀਆਂ ਨਾਲ ਮਿਲ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੜਾ ਸੰਘਰਸ਼ ਕੀਤਾ। ਉਨ੍ਹਾਂ ਦੱਸਿਆ ਕਿ ਬਾਬਾ ਵਿਸਾਖਾ ਸਿੰਘ ਜਿੱਥੇ ਦੇਸ਼ ਭਗਤ ਹੋਏ ਕਿਰਤ ਦੇ ਧਾਰਨੀ ਅਤੇ ਸਮਾਜ ਸੁਧਾਰਕ ਵੀ ਸਨ। ਉਨ੍ਹਾਂ ਆਖਿਆ ਕਿ ਮਹਾਨ ਗਦਰੀ ਸੂਰਬੀਰਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਹੀ ਦੇਸ਼ ਆਜ਼ਾਦ ਹੋਇਆ ਹੈ। ਸਾਨੂੰ ਸਭ ਨੂੰ ਆਪਣੇ ਦੇਸ਼ ਲਈ ਸ਼ਹੀਦ ਹੋਣ ਵਾਲੇ ਦੇਸ਼ ਭਗਤਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।