ਸ਼ੈਲਰ ਮਾਲਕਾਂ ਨੂੰ ਮਿਲੇ ਭਗਵੰਤ ਮਾਨ, ਮੁਸ਼ਕਲਾਂ ਹੱਲ ਕਰਨ ਦਾ ਦਵਾਇਆ ਭਰੋਸਾ - Sheller Owners
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਜ਼ਿਲ੍ਹੇ ਦੇ ਅਤੇ ਵੱਖ-ਵੱਖ ਸ਼ਹਿਰਾਂ ਦੇ ਸ਼ੈਲਰ ਮਾਲਕਾਂ ਨਾਲ ਰਾਬਤਾ ਕਾਇਮ ਕਰ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਇਸ ਦੌਰਾਨ ਉਨ੍ਹਾਂ ਸ਼ੈਲਰ ਮਾਲਕਾਂ ਨੂੰ ਰੋਜ਼ਾਨਾ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੂੰ ਵੀ ਇਨ੍ਹਾਂ ਮੁਸ਼ਕਿਲਾਂ ਨੂੰ ਚੁੱਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਕਤੂਬਰ ਵਿਚ ਹੋਣ ਵਾਲੀ ਬੈਠਕ ਵਿਚ ਵੀ ਇਹ ਮੁਸ਼ਕਿਲਾਂ ਚੁੱਕੀਆਂ ਜਾਣਗੀਆਂ।