ਪੰਜਾਬ ਦੇ ਕਿਸਾਨਾਂ ਨੂੰ ਕੈਪਟਨ ਨੇ ਕੀਤਾ ਲਵਾਰਿਸ- ਭਗਵੰਤ ਮਾਨ - ਹਰਿਆਣਾ ਸਰਕਾਰ
ਚੰਡੀਗੜ੍ਹ: ਆਪ ਆਗੂ ਅਤੇ ਸਾਂਸਦ ਭਗਵੰਤ ਮਾਨ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਕੀਤੇ ਤਸ਼ਦੱਦ ਅਤੇ ਪੁਲਿਸ ਫੋਰਸ ਦੇ ਐਕਸ਼ਨ ਦੀ ਸਖ਼ਤ ਸ਼ਬਦਾਂ 'ਚ ਨਿਖੇਦੀ ਕੀਤੀਹੈ। ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ 'ਤੇ ਵੀ ਜੰਮ ਕੇ ਨਿਸ਼ਾਨੇ ਵਿਨ੍ਹੇ ਹਨ। ਮਾਨ ਨੇ ਕਿਹਾ ਕਿ ਜੇਕਰ ਕੈਪਟਨ ਕਿਸਾਨਾਂ ਦਾ ਸਾਥ ਦਿੰਦੇ ਤਾਂ ਅੱਜ ਹਰਿਆਣਾ ਸਰਕਾਰ ਦੀ ਪੰਜਾਬ ਦੇ ਕਿਸਾਨਾਂ ਨਾਲ ਇੰਨੀ ਸਖ਼ਤੀ ਨਾਲ ਪੇਸ਼ ਆਉਣ ਦੀ ਹਿੰਮਤ ਨਾ ਹੁੰਦੀ। ਮਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਪੰਜਾਬ ਦੇ ਕਿਸਾਨਾਂ ਨੂੰ ਲਵਾਰਿਸ ਕਰ ਦਿੱਤਾ ਹੈ।