ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਬਣੀ ਅਮਰਿੰਦਰ-ਅਰੂਸਾ ਦੀ ਦੋਸਤੀ: ਭਗਵੰਤ ਮਾਨ - ਪਟਿਆਲਾ
ਪਟਿਆਲਾ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਨਾਗਰਿਕ ਅਰੂਸਾ ਆਲਮ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸ ਹੈਸੀਅਤ ਵਿੱਚ ਪੰਜਾਬ ਦੇ ਮਾਮਲਿਆਂ ਵਿੱਚ ਕਥਿਤ ਦਖ਼ਲਅੰਦਾਜ਼ੀ ਕਰਨ ਲਈ ਪੰਜਾਬ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਕਰਾਵਾਉਣ ਲਈ ਉਹ ਸੰਸਦ ਵਿੱਚ ਮੁੱਦਾ ਚੁੱਕਣਗੇ। ਉਨ੍ਹਾਂ ਪ੍ਰੈੱਸ ਕਾਨਫ਼ਰੰਸ ਵਿੱਚ ਅਰੂਸਾ ਆਲਮ ਬਾਰੇ ਬਿਆਨ ਉਸ ਸੰਦਰਭ ਵਿੱਚ ਦਿੱਤਾ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਿਦੇਸ਼ੀ ਏਜੰਸੀਆਂ ਦੇ ਹੱਥਾਂ ਵਿੱਚ ਖੇਡਣ ਦੇ ਦੋਸ਼ ਲਗਾਏ ਸਨ।